ਵਾਹਿਗੁਰੂ ਜੀ
ਪਟਿਆਲਾ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ ਵਿੱਚ ਸਾਂਝ ਪਾਈ ਅਤੇ ਪਰਿਵਾਰਕ ਮੈਂਬਰਾਂ ਦੇ ਵਿਛੋੜੇ ’ਤੇ ਦੁੱਖ ਪ੍ਰਗਟ ਕੀਤਾ। ਇਸ ਦੇ ਨਾਲ ਹੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟਾਈ।
Dr Balbir Singh retweeted
ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ !!
ਦਿੱਲੀ ਦੇ ਭਾਜਪਾ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ 'ਤੇ ਕੈਬਿਨੇਟ ਮੰਤਰੀ @AAPbalbir ਨੇ ਪਟਿਆਲਾ ਦੇ ਪਿੰਡ ਮੰਡੌਰ ਦੇ ਖੇਤਾਂ 'ਚ ਜਾ ਕੇ ਦਿਖਾਈ ਹਕੀਕਤ।
ਕਿਹਾ, ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਜਪਾ ਆਗੂ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਮੰਗਣ ਅਤੇ ਅਦਾਲਤ ਨੂੰ ਵੀ ਭਾਜਪਾ ਆਗੂਆਂ ਵੱਲੋਂ ਫ਼ੈਲਾਏ ਝੂਠ 'ਤੇ ਨੋਟਿਸ ਲੈਣ ਦੀ ਕੀਤੀ ਅਪੀਲ।
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਘਮਰੌਦਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਵੱਲ ਇਹ ਇੱਕ ਅਹਿਮ ਕਦਮ ਹੈ।
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਸਿੱਧੂਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 390 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਕਾਰਡ ਵੰਡੇ ਗਏ। ਮਾਨ ਸਰਕਾਰ ਦੀ ਇਸ ਲੋਕ-ਪੱਖੀ ਪਹਿਲਕਦਮੀ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕ ਦੀ ਉਡੀਕ ਕਰ ਰਹੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਸਾਕਾਰ ਹੋਇਆ ਹੈ। ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਪਿੰਡ ਵਾਸੀਆਂ ਨੇ ਮਾਨ ਸਰਕਾਰ ਦਾ ਧੰਨਵਾਦ ਵੀ ਕੀਤਾ।
ਹਰ ਪਰਿਵਾਰ ਨੂੰ ਹੱਕ ਅਤੇ ਹਰ ਸੁਪਨੇ ਨੂੰ ਸਨਮਾਨ — ਇਹੀ ਹੈ ਮਾਨ ਸਰਕਾਰ ਦੀ ਪਹਿਚਾਣ।
ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੁੱਖ ਦੀ ਘੜੀ ਵਿੱਚ ਅਸੀਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਸਾਰੇ ਜ਼ਖ਼ਮੀ ਜਲਦ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣ।
ਪਿੰਡ ਸਿੱਧੂਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 390 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਕਾਰਡ ਵੰਡੇ। ਹਰ ਪਰਿਵਾਰ ਨੂੰ ਆਪਣੇ ਘਰ ਦਾ ਹੱਕ ਦਿਵਾਉਣ ਵੱਲ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਕਦਮ।
ਪਿੰਡ ਘਮਰੌਦਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕਰਕੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬਿਹਤਰ ਸਹੂਲਤਾਂ ਦੇਣ ਵੱਲ ਮਾਨ ਸਰਕਾਰ ਦਾ ਅਹਿਮ ਕਦਮ।
@AamAadmiParty @AAPPunjab @ArvindKejriwal @BhagwantMann @msisodia
Dr Balbir Singh retweeted
ਸੰਗਰੂਰ ਬੱਸ ਹਾਦਸਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਏਗੀ ਮਾਨ ਸਰਕਾਰ!
ਇਸ ਹਾਦਸੇ 'ਚ ਜ਼ਖ਼ਮੀ ਹੋਏ ਜ਼ੇਰੇ-ਇਲਾਜ ਮਰੀਜ਼ਾਂ ਦਾ ਹਾਲ ਜਾਣਨ ਲਈ ਸਿਹਤ ਮੰਤਰੀ @AAPbalbir ਖ਼ੁਦ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਹੁੰਚੇ। ਉਹਨਾਂ ਕਿਹਾ ਕਿ CM ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਇਹਨਾਂ ਸਾਰੇ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ਼ ਦੁੱਖ ਸਾਂਝਾ ਕਰਦੇ ਹੋਏ ਉਹਨਾਂ ਕਿਹਾ ਕਿ ਸਾਡੀਆਂ ਮੈਡੀਕਲ ਟੀਮਾਂ ਪੂਰੀ ਕੋਸ਼ਿਸ਼ ਕਰਨਗੀਆਂ ਕਿ ਸਾਰੇ ਮਰੀਜ਼ ਜਲਦ ਸਿਹਤਯਾਬ ਹੋ ਕੇ ਆਪਣੇ ਪਰਿਵਾਰਾਂ ਵਿੱਚ ਪਹੁੰਚਣ।
ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਜਲਦ ਸਿਹਤਯਾਬੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਔਖੀ ਘੜੀ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ।
@AamAadmiParty @AAPPunjab @ArvindKejriwal @BhagwantMann @msisodia
ਨਸ਼ਿਆਂ ਤੋਂ ਦੂਰ, ਖੇਡਾਂ ਦੇ ਨੇੜੇ; ਪੰਜਾਬ ਦੀ ਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ।
ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਿੰਡ ਸ਼ਾਹਪੁਰ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 1,000 ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਵੱਖ-ਵੱਖ ਖੇਡਾਂ ਦੇ ਪ੍ਰਬੰਧ, ਪੁਰਸ਼ਾਂ ਤੇ ਮਹਿਲਾਵਾਂ ਲਈ ਵੱਖਰੇ ਬਾਥਰੂਮ ਅਤੇ ਰੌਸ਼ਨੀ ਵਰਗੀਆਂ ਸਹੂਲਤਾਂ ਨਾਲ ਇਹ ਮੈਦਾਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਬਿਹਤਰ ਮੌਕੇ ਦੇਣਗੇ।
ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਭਾਜਪਾ ਦੀ ਪੁਰਾਣੀ ਸਿਆਸਤ ਬਣ ਚੁੱਕੀ ਹੈ। ਅੱਜ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਰੀਕਿਆਂ ਨਾਲ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਸੰਭਾਲ ਰਹੇ ਹਨ, ਜਿਸ ਦੀ ਗਵਾਹੀ ਪੰਜਾਬ ਦੇ ਪਿੰਡਾਂ ਵਿੱਚ ਜ਼ਮੀਨੀ ਪੱਧਰ 'ਤੇ ਦੇਖਣ ਨੂੰ ਮਿਲ ਰਹੀ ਹੈ।
ਪਰ ਅਫ਼ਸੋਸ ਕਿ ਕੇਂਦਰ ਦੀ ਭਾਜਪਾ ਸਰਕਾਰ ਹਕੀਕਤ ਨੂੰ ਸਵੀਕਾਰਨ ਦੀ ਬਜਾਏ ਪੰਜਾਬ ਦੇ ਅੰਨਦਾਤਾ ਨੂੰ ਹੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦੀ ਸੌੜੀ ਰਾਜਨੀਤੀ ਕਰ ਰਹੀ ਹੈ। ਜਿਹੜਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਉਸੇ ਨੂੰ ਬਦਨਾਮ ਕਰਨ ਦੀ ਇਹ ਕੋਝੀ ਕੋਸ਼ਿਸ਼ ਨਿੰਦਣਯੋਗ ਹੈ। ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੋ ਅਤੇ ਉਨ੍ਹਾਂ ਦੀ ਮਿਹਨਤ ਤੇ ਯੋਗਦਾਨ ਦਾ ਸਤਿਕਾਰ ਕਰਨਾ ਸਿੱਖੋ।
@AamAadmiParty @AAPPunjab @ArvindKejriwal @BhagwantMann @msisodia
Dr Balbir Singh retweeted
ਮਾਨ ਸਰਕਾਰ ਦੀ ਰੁਜ਼ਗਾਰ ਕ੍ਰਾਂਤੀ ਤਹਿਤ 11 ਹੋਰ ਨੌਜਵਾਨਾਂ ਨੂੰ ਮਿਲੀ ਸਰਕਾਰੀ ਨੌਕਰੀ!
👉🏼 ਸਿਹਤ ਮੰਤਰੀ @AAPbalbir ਨੇ ਸੌਂਪੇ ਨਿਯੁਕਤੀ ਪੱਤਰ
👉🏼 ਨਵ-ਨਿਯੁਕਤ ਉਮੀਦਵਾਰਾਂ ਨੂੰ ਡਿਊਟੀ ਇਮਾਨਦਾਰੀ ਨਾਲ਼ ਨਿਭਾਉਣ ਦੀ ਦਿੱਤੀ ਪ੍ਰੇਰਨਾ
ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਵਿੱਚ ਵੱਸਦੇ ਅਥਾਹ ਪਿਆਰ, ਅਟੁੱਟ ਵਿਸ਼ਵਾਸ ਅਤੇ ਸਨੇਹ ਦੇ ਪ੍ਰਤੀਕ ਤਿਉਹਾਰ ਭਾਈ ਦੂਜ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਦਿਲੋਂ ਵਧਾਈਆਂ। ਕਾਮਨਾ ਕਰਦਾ ਹਾਂ ਕਿ ਦੁਨੀਆ ਭਰ ਵਿੱਚ ਵੱਸਦੇ ਹਰ ਭੈਣ-ਭਰਾ ਦਾ ਪਿਆਰ ਅਤੇ ਆਪਸੀ ਸਾਂਝ ਹਮੇਸ਼ਾ ਇੰਝ ਹੀ ਬਣੀ ਰਹੇ।
ਦੀਵਾਲੀ ਮੌਕੇ ਦਿੱਲੀ ਵਿੱਚ ਪਟਾਕਿਆਂ ਦੇ ਧੂੰਏਂ ਨਾਲ ਪੈਦਾ ਹੋਏ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਭਾਜਪਾ ਬਚ ਨਹੀਂ ਸਕਦੀ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ 1.62 ਲੱਖ ਮਸ਼ੀਨਾਂ ਦਾ ਪ੍ਰਬੰਧ ਕੀਤਾ ਹੈ। 1.14 ਕਰੋੜ ਟਨ ਪਰਾਲੀ ਦਾ ਖੇਤਾਂ ਵਿੱਚ ਅਤੇ 78 ਲੱਖ ਟਨ ਦਾ ਖੇਤਾਂ ਤੋਂ ਬਾਹਰ ਨਿਪਟਾਰਾ ਹੋ ਰਿਹਾ ਹੈ। ਹਕੀਕਤ ਇਹ ਹੈ ਕਿ ਭਾਜਪਾ ਕੋਲ ਪ੍ਰਦੂਸ਼ਣ ਦਾ ਹੱਲ ਨਹੀਂ, ਸਿਰਫ਼ ਪੰਜਾਬ ਨੂੰ ਬਦਨਾਮ ਕਰਨ ਦੀ ਸਿਆਸਤ ਹੈ।
ਜਦੋਂ ਸਰਕਾਰ ਆਮ ਘਰਾਂ ਵਿੱਚੋਂ ਉੱਠੇ ਲੋਕਾਂ ਦੀ ਬਣਦੀ ਹੈ, ਤਾਂ ਉਸ ਦੀ ਸੋਚ ਵੀ ਆਮ ਲੋਕਾਂ ਦੇ ਦੁੱਖਾਂ-ਤਕਲੀਫ਼ਾਂ ਨਾਲ ਜੁੜੀ ਹੁੰਦੀ ਹੈ। ਇਸੇ ਲਈ ਮਾਨ ਸਰਕਾਰ ਦੇ ਫ਼ੈਸਲੇ ਸੜਕਾਂ, ਸਕੂਲਾਂ, ਮੁਫ਼ਤ ਇਲਾਜ ਅਤੇ ਮਜ਼ਬੂਤ ਸੁਰੱਖਿਆ ਰਾਹੀਂ ਹਰ ਵਰਗ ਦੀ ਜ਼ਿੰਦਗੀ ਬਿਹਤਰ ਬਣਾ ਰਹੇ ਹਨ। ਇਹੀ ਹੈ ਲੋਕਾਂ ਦੀ ਸਰਕਾਰ ਅਤੇ ਲੋਕਾਂ ਦੀ ਤਰੱਕੀ ਦਾ ਅਸਲ ਮਾਡਲ!
ਪਹਿਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰਵਾਦ ਨੂੰ ਪਨਪਣ ਦਿੱਤਾ, ਪਰ ਮਾਨ ਸਰਕਾਰ ਹੁਣ ਇਸ ਨੂੰ ਖ਼ਤਮ ਕਰਨ ਲਈ ਡਟ ਕੇ ਕੰਮ ਕਰ ਰਹੀ ਹੈ। ਪੁਲਿਸ ਦੀਆਂ 1,61,266 ਛਾਪੇਮਾਰੀਆਂ ਨੇ ਅਪਰਾਧੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾ ਦਿੱਤੀ ਹੈ ਅਤੇ 2,162 ਭਗੌੜੇ ਅਪਰਾਧੀ ਸਲਾਖ਼ਾਂ ਪਿੱਛੇ ਪਹੁੰਚਾਏ ਗਏ ਹਨ। ਵਿਦੇਸ਼ਾਂ ਵਿੱਚ ਲੁਕ ਕੇ ਬੈਠੇ ਗੈਂਗਸਟਰ ਵੀ ਹੁਣ ਬਚ ਨਹੀਂ ਸਕਣਗੇ। ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ੍ਹ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ!
ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ’ਤੇ ਅੱਜ ਪਟਿਆਲਾ ਵਿਖੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ।
ਅਰਦਾਸ ਕੀਤੀ ਕਿ ਭਗਵਾਨ ਜੀ ਸਭ ਦੇ ਜੀਵਨ ਵਿੱਚ ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਬਖ਼ਸ਼ਣ। ਹਰ ਮਿਹਨਤਕਸ਼ ਦੇ ਹੱਥਾਂ ਨੂੰ ਤਰੱਕੀ ਅਤੇ ਮਿਹਨਤ ਨੂੰ ਸਫ਼ਲਤਾ ਮਿਲੇ।
ਸਭ ਨੂੰ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ
8
235




































