ਪਰਾਲੀ ਪ੍ਰਬੰਧਨ ਦੇ ਮਾਮਲੇ ਵਿੱਚ ਪੰਜਾਬ ਦੀਆਂ ਕੋਸ਼ਿਸ਼ਾਂ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਨੂੰ ਬਦਨਾਮ ਕਰਨਾ ਭਾਜਪਾ ਦੀ ਪੁਰਾਣੀ ਸਿਆਸੀ ਚਾਲ ਹੈ। 1.62 ਲੱਖ ਮਸ਼ੀਨਾਂ, 1.14 ਕਰੋੜ ਟਨ ਪਰਾਲੀ ਦਾ ਖੇਤਾਂ ਵਿੱਚ ਅਤੇ 78 ਲੱਖ ਟਨ ਦਾ ਖੇਤਾਂ ਤੋਂ ਬਾਹਰ ਨਿਪਟਾਰਾ ਮਾਨ ਸਰਕਾਰ ਦੀ ਗੰਭੀਰਤਾ ਦਾ ਸਬੂਤ ਹੈ। ਦਿੱਲੀ ਦੇ ਪ੍ਰਦੂਸ਼ਣ ਦੇ ਹੋਰ ਕਾਰਨਾਂ ਅਤੇ ਦੀਵਾਲੀ ਦੇ ਪਟਾਕਿਆਂ ਬਾਰੇ ਚੁੱਪੀ, ਪਰ ਪੰਜਾਬ ਦੇ ਕਿਸਾਨਾਂ ਉੱਤੇ ਇਲਜ਼ਾਮ, ਇਹੀ ਹੈ ਭਾਜਪਾ ਦੀ ਪੰਜਾਬ ਵਿਰੋਧੀ ਰਾਜਨੀਤੀ।
63
ਜਦੋਂ ਨੀਤੀ ਬਣਾਉਣ ਵਾਲੇ ਲੋਕ ਖ਼ੁਦ ਆਮ ਪਰਿਵਾਰਾਂ ਵਿੱਚੋਂ ਆਉਂਦੇ ਹੋਣ, ਤਾਂ ਉਨ੍ਹਾਂ ਦੇ ਫ਼ੈਸਲਿਆਂ ਵਿੱਚ ਲੋਕਾਂ ਦੇ ਦਰਦ ਅਤੇ ਲੋੜਾਂ ਦੀ ਝਲਕ ਵੀ ਹੁੰਦੀ ਹੈ। ਮਾਨ ਸਰਕਾਰ ਸੜਕਾਂ, ਸਕੂਲਾਂ, ਮੁਫ਼ਤ ਇਲਾਜ ਅਤੇ ਸੁਰੱਖਿਆ ਰਾਹੀਂ ਹਰ ਵਰਗ ਦੀ ਭਲਾਈ ਯਕੀਨੀ ਬਣਾ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾ ਰਹੀ ਹੈ।
ਪੰਜਾਬ ਵਿੱਚ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਾਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਵਧੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਾਲ 2026 ਵਿੱਚ ਹੁਣ ਤੱਕ 2,162 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਂਗਕਾਂਗ, ਮਾਲਦੀਵ, ਜਰਮਨੀ, ਇੰਡੋਨੇਸ਼ੀਆ ਅਤੇ ਕੈਨੇਡਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਲੁਕੇ ਕਈ ਗੈਂਗਸਟਰਾਂ ਨੂੰ ਵੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਗਿਆ ਹੈ।
ਮਾਨ ਸਰਕਾਰ ਦਾ ਮਕਸਦ ਸਪੱਸ਼ਟ ਹੈ, ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ।
81
ਹੁਣ ਮਾਨ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲੋਕ ਖ਼ੁਦ ਬੋਲ ਵੀ ਰਹੇ ਹਨ। ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੇ ਸੁਪਨੇ ਪੂਰੇ ਹੋ ਰਹੇ ਹਨ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਮਾਣ-ਸਤਿਕਾਰ ਮਿਲ ਰਿਹਾ ਹੈ। ਇਹੋ ਜਿਹੇ ਲੋਕ-ਪੱਖੀ ਕੰਮ ਹੀ ਮਾਨ ਸਰਕਾਰ ਨੂੰ ਅਕਾਲੀ-ਕਾਂਗਰਸੀ ਸਰਕਾਰਾਂ ਤੋਂ ਵੱਖਰਾ ਬਣਾਉਂਦੇ ਹਨ।
ਰੌਸ਼ਨੀ, ਖੁਸ਼ਹਾਲੀ ਅਤੇ ਆਸਥਾ ਦੇ ਪਵਿੱਤਰ ਤਿਉਹਾਰ ਦੀਵਾਲੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਇਸ ਸ਼ੁਭ ਮੌਕੇ 'ਤੇ ਭਗਵਾਨ ਸ੍ਰੀ ਰਾਮ ਜੀ ਅੱਗੇ ਪ੍ਰਾਰਥਨਾ ਹੈ ਕਿ ਉਹ ਸਭ ਦੇ ਜੀਵਨ ਨੂੰ ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰ ਦੇਣ। ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਚਾਨਣ ਹੋਰ ਵਧੇ ਅਤੇ ਹਰ ਪਰਿਵਾਰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੇ।
ਆਓ, ਇਸ ਪਾਵਨ ਤਿਉਹਾਰ ਨੂੰ ਮਿਲਵਰਤਣ, ਸਦਭਾਵਨਾ ਅਤੇ ਖੁਸ਼ੀਆਂ ਵੰਡਣ ਦੀ ਭਾਵਨਾ ਨਾਲ ਮਨਾਈਏ।
ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਉਣਾ, ਮਾਨਵਤਾ, ਨਿਆਂ ਅਤੇ ਪਰਉਪਕਾਰ ਦੀ ਲਾਸਾਨੀ ਮਿਸਾਲ ਹੈ।
ਗੁਰੂ ਸਾਹਿਬ ਜੀ ਸਭਨਾਂ ਨੂੰ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦਾ ਅਸ਼ੀਰਵਾਦ ਬਖ਼ਸ਼ਣ।
ਇਸ ਦੀਵਾਲੀ ਮਾਨ ਸਰਕਾਰ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਲਈ ਖੁਸ਼ਖ਼ਬਰੀ ਲੈ ਕੇ ਆਈ ਹੈ। ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਦੇ DA ਵਿੱਚ 40% ਦਾ ਵੱਡਾ ਵਾਧਾ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਦੇ ਨਾਲ ਸਮੱਗਰਾ ਸਿੱਖਿਆ ਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਸਬੰਧੀ ਲਾਭ ਦਿੱਤੇ ਜਾਣਗੇ। ਇਹ ਸਿਰਫ਼ ਆਰਥਿਕ ਰਾਹਤ ਨਹੀਂ, ਸਗੋਂ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਵੀ ਹੈ।
ਭੈਣਾਂ ਦੇ ਹਰ ਦੁੱਖ-ਸੁੱਖ ਵਿੱਚ ਸਾਥ ਨਿਭਾਉਣ ਵਾਲੇ ਵੀਰ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਭੈਣਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਅਸੀਸਾਂ ਇਸ ਰਿਸ਼ਤੇ ਦੀ ਗਵਾਹੀ ਭਰਦੀਆਂ ਹਨ।
ਪੰਜਾਬ ਦੀਆਂ ਮਹਿਲਾਵਾਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਹਿਲਾਵਾਂ ਨੂੰ ਮਿਲ ਰਹੇ ਮਾਣ-ਸਤਿਕਾਰ ਤੋਂ ਸੰਤੁਸ਼ਟ ਮਹਿਲਾਵਾਂ ਹੁਣ 2027 ਵਿੱਚ ਮੁੜ ਮਾਨ ਸਰਕਾਰ ਬਣਾਉਣ ਲਈ ਪੂਰੇ ਜੋਸ਼ ਨਾਲ ਆਪਣਾ ਸਮਰਥਨ ਦੇ ਰਹੀਆਂ ਹਨ।
42 ਘੰਟੇ ਤੱਕ ED ਦੀ ਛਾਪੇਮਾਰੀ ਕਰਕੇ ਵੀ ਭਾਜਪਾ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋ ਸਕੀਆਂ। ਮੋਗਾ ਤੋਂ ਸਾਡੀ ਵਿਧਾਇਕ ਅਤੇ ਮੇਰੀ ਭੈਣ ਡਾ. ਅਮਨਦੀਪ ਕੌਰ ਜੀ ਨੂੰ ਡਰਾਉਣ ਅਤੇ ਦਬਾਅ ਹੇਠ ਲਿਆਉਣ ਦੇ ਨਾਲ-ਨਾਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਵੱਡੇ ਅਹੁਦਿਆਂ ਦੇ ਲਾਲਚ ਵੀ ਦਿੱਤੇ ਗਏ, ਪਰ ਉਹ ਆਪਣੇ ਅਸੂਲਾਂ ਅਤੇ ਜ਼ਮੀਰ ਨਾਲ ਡਟ ਕੇ ਖੜ੍ਹੇ ਰਹੇ।
ਕੇਂਦਰ ਦੀ ਭਾਜਪਾ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਧੀਆਂ ਨੂੰ ਨਾ ਤਾਂ ਧਮਕੀਆਂ ਨਾਲ ਡਰਾਇਆ ਜਾ ਸਕਦਾ ਹੈ ਅਤੇ ਨਾ ਹੀ ਅਹੁਦਿਆਂ ਦੇ ਲਾਲਚ ਨਾਲ ਖਰੀਦਿਆ ਜਾ ਸਕਦਾ ਹੈ। ਅਸੀਂ ਆਪਣੀ ਭੈਣ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਫ਼ਤਵੇ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਜਾਰੀ ਰਹੇਗੀ।
3
138
ਹਰ ਇਨਸਾਨ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਸਿਰ ’ਤੇ ਆਪਣੀ ਛੱਤ ਹੋਵੇ ਅਤੇ ਉਸ ਘਰ ’ਤੇ ਉਸ ਦਾ ਪੱਕਾ ਹੱਕ ਹੋਵੇ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਮਾਨ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਦੇ ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਮਾਲਕਾਨਾ ਹੱਕ ਦੇ ਕੇ ਲੋਕਾਂ ਨੂੰ ਸੁਰੱਖਿਅਤ ਭਵਿੱਖ ਅਤੇ ਸਵੈਮਾਣ ਨਾਲ ਜਿਊਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।
ਲੋਕਾਂ ਤੋਂ ਮਿਲਣ ਵਾਲੇ ਟੈਕਸ ਦਾ ਪੈਸਾ ਹੁਣ ਲੋਕਾਂ ਦੀ ਜ਼ਿੰਦਗੀ ਬਦਲਣ ਲਈ ਵਰਤਿਆ ਜਾ ਰਿਹਾ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ, ਬਿਹਤਰ ਸੜਕਾਂ ਅਤੇ ਆਧੁਨਿਕ ਸਹੂਲਤਾਂ ਪੰਜਾਬ ਦੇ ਵਿਕਾਸ ਦੀ ਨਵੀਂ ਤਸਵੀਰ ਪੇਸ਼ ਕਰ ਰਹੀਆਂ ਹਨ। ਇਸੇ ਸੋਚ ਨਾਲ ‘ਸਤਿਕਾਰ ਯੋਜਨਾ’ ਰਾਹੀਂ ਮਾਵਾਂ-ਧੀਆਂ ਨੂੰ ਆਰਥਿਕ ਮਜ਼ਬੂਤੀ ਦੇ ਕੇ ਉਨ੍ਹਾਂ ਦੇ ਸਵੈ-ਮਾਣ ਅਤੇ ਸਤਿਕਾਰ ਨੂੰ ਹੋਰ ਬੁਲੰਦ ਕੀਤਾ ਜਾ ਰਿਹਾ ਹੈ।
94
Punjab Investor Circle 2026 ਵਿੱਚ ਕੈਬਨਿਟ ਮੰਤਰੀ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਜੀ ਨੇ ਸ਼ਿਰਕਤ ਕਰਕੇ Seed Money ਲਈ ਚੁਣੇ ਗਏ 28 Start-Ups ਦੇ ਪ੍ਰਬੰਧਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 400 ਤੋਂ ਵੱਧ Start-Ups ਨੂੰ ਸਹਿਯੋਗ ਦਿੱਤਾ ਗਿਆ ਹੈ। ਸਰਕਾਰ ਦਾ ਉਦੇਸ਼ ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣਾ, ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਨੂੰ ਨਿਵੇਸ਼ ਤੇ ਕਾਰੋਬਾਰ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ।
94
ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨ ਸਰਕਾਰ ਦਾ ਅਹਿਮ ਫ਼ੈਸਲਾ! ਦੀਵਾਲੀ ਮੌਕੇ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 3 ਫ਼ੀਸਦੀ DA ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਭਨਾਂ ਨੂੰ ਦੀਵਾਲੀ ਦੇ ਪਾਵਨ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ।
70,000 ਤੋਂ ਵੱਧ ਸਰਕਾਰੀ ਨੌਕਰੀਆਂ, 1,244 ਆਮ ਆਦਮੀ ਕਲੀਨਿਕ, ਜ਼ੀਰੋ ਬਿਜਲੀ ਬਿੱਲ, 118 ਸਕੂਲ ਆਫ਼ ਐਮੀਨੈਂਸ, 3,100 ਖੇਡ ਮੈਦਾਨ, 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ। ਮਾਨ ਸਰਕਾਰ ਦੇ ਇਹ ਕੰਮ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਆ ਰਹੀ ਤਬਦੀਲੀ ਦੀ ਗਵਾਹੀ ਭਰਦੇ ਹਨ। ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੇ ਚੱਲਦਿਆਂ 2027 ਵਿੱਚ ਮੁੜ ਮਾਨ ਸਰਕਾਰ ਨੂੰ ਮੌਕਾ ਦੇਣ ਦੀ ਉਮੀਦ ਜਤਾਈ ਜਾ ਰਹੀ ਹੈ।
ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੜੀ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ 801 ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪਹਿਲਾਂ ਪੁਰਾਣੀਆਂ ਸਰਕਾਰਾਂ ਵੇਲੇ ਅਟੈਚੀਆਂ ਨਾਲ ਮਿਲਦੀਆਂ ਸਨ ਨੌਕਰੀਆਂ, ਪਰ ਹੁਣ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਸਿਰਫ ਉਹਨਾਂ ਦੀ ਕਾਬਲੀਅਤ ਦੇ ਆਧਾਰ ਦੇ ਉੱਪਰ ਸਰਕਾਰੀ ਨੌਕਰੀ ਮਿਲ ਰਹੀ ਹੈ।
ਸਿਆਸਤ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਲੋਕਾਂ ਲਈ ਕੀਤੇ ਕੰਮਾਂ ਨਾਲ ਪਛਾਣੀ ਜਾਂਦੀ ਹੈ। ਮਾਨ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਇਸੇ ਸੋਚ ਦੀ ਮਿਸਾਲ ਹਨ।
ਮਾਨ ਸਰਕਾਰ ਨੇ ਨੇਕ ਨੀਤੀਆਂ ਦੇ ਨਾਲ ਜਿੱਤਿਆ ਮਾਵਾਂ-ਭੈਣਾਂ ਦਾ ਦਿਲ!
ਅੱਜ ਮੁੜ ਖਾਤਿਆਂ ਵਿੱਚ ₹3000 ਅਤੇ ₹4500 ਦੀ ਸਨਮਾਨ ਰਾਸ਼ੀ ਪਹੁੰਚੀ ਤਾਂ ਹਰ ਪਾਸੇ ਖੁਸ਼ੀ ਦੀ ਟੂੰ-ਟੂੰ ਸੁਣਾਈ ਦਿੱਤੀ। ਮਹਿਲਾਵਾਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਅਸੀਸਾਂ ਦੇ ਰਹੀਆਂ ਹਨ। ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਪੰਜਾਬ ਦੀਆਂ ਮਾਵਾਂ-ਭੈਣਾਂ ਖ਼ੁਦ ਦੇ ਰਹੀਆਂ ਹਨ।
ਮਾਨ ਸਰਕਾਰ ਦੇ ਉਪਰਾਲੇ ਦੀ ਬਦੌਲਤ ਨਸ਼ਿਆਂ ਖਿਲਾਫ ਜੰਗ ਲਗਾਤਾਰ ਜਾਰੀ ਹੈ। ਇਸੇ ਦੇ ਤਹਿਤ ‘Punjab Against Drugs’ ਬਾਈਕਰ ਰੈਲੀ ਸ੍ਰੀ ਚਮਕੌਰ ਸਾਹਿਬ ਅਤੇ ਰੋਪੜ ਵਿਖੇ ਪਹੁੰਚੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਅਤੇ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ ਗਿਆ। ਆਓ, ਸਾਰੇ ਰਲ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਹੰਭਲਾ ਮਾਰੀਏ।







