ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਬਿਹਤਰ ਮੈਦਾਨਾਂ ਅਤੇ ਖੇਡ ਸਹੂਲਤਾਂ ਸਦਕਾ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਉੱਚ ਪੱਧਰ 'ਤੇ ਨਾਮ ਕਮਾਉਣ ਦੇ ਮੌਕੇ ਮਿਲ ਰਹੇ ਹਨ।
86
ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਬਿਹਤਰ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਰਾਹੀਂ ਸਿਹਤਮੰਦ ਤੇ ਪੌਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਇਹ ਹੈ ਕਿ ਹਰੇਕ ਵਿਦਿਆਰਥੀ ਨੂੰ ਸੰਤੁਲਿਤ ਖ਼ੁਰਾਕ ਮਿਲੇ, ਤਾਂ ਜੋ ਉਹ ਸਰੀਰਕ ਤੌਰ 'ਤੇ ਤੰਦਰੁਸਤ ਰਹਿ ਕੇ ਪੂਰੀ ਇਕਾਗਰਤਾ ਨਾਲ ਆਪਣੀ ਪੜ੍ਹਾਈ ਕਰ ਸਕੇ।
1
158
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਗਣਿਤ ਦੀ ਸਿੱਖਿਆ ਨੂੰ ਹੋਰ ਰੌਚਕ ਅਤੇ ਵਿਹਾਰਕ ਬਣਾਉਣ ਲਈ ਗਣਿਤ ਲੈਬਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਮਾਡਲਾਂ, ਗਤੀਵਿਧੀਆਂ ਅਤੇ ਸਿੱਖਣ ਵਾਲੀਆਂ ਖੇਡਾਂ ਰਾਹੀਂ ਵਿਦਿਆਰਥੀ ਗਣਿਤ ਦੇ ਔਖੇ ਪਾਠਾਂ ਨੂੰ ਸੌਖੇ ਢੰਗ ਨਾਲ ਸਮਝ ਰਹੇ ਹਨ ਅਤੇ ਤਰਕਸ਼ੀਲ ਸੋਚ ਵਿਕਸਿਤ ਕਰ ਰਹੇ ਹਨ।
88
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਵੈ-ਰੱਖਿਆ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਵਿਦਿਆਰਥਣਾਂ ਵਿੱਚ ਆਤਮ-ਵਿਸ਼ਵਾਸ ਵਧਾਉਣ, ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੇ ਹੁਨਰ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ
1
157
ਭਵਿੱਖ ਦੀ ਤਕਨੀਕ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੋਬੋਟਿਕਸ ਅਤੇ AI ਦੀ ਮੁੱਢਲੀ ਸਿੱਖਿਆ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਵਿੱਚ ਤਕਨੀਕੀ ਸਮਝ, ਨਵੀਨਤਮ ਸੋਚ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੇ ਹੁਨਰ ਵਿਕਸਿਤ ਕਰਨ ਵੱਲ ਕਦਮ ਵਧਾਏ ਜਾ ਰਹੇ ਹਨ।
2
182
ਵਿਦਿਆਰਥੀਆਂ ਦੀ ਸਿਹਤ ਅਤੇ ਸਿੱਖਣ ਦੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਰਾਹੀਂ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਦੇਸ਼ ਹੈ ਕਿ ਹਰ ਵਿਦਿਆਰਥੀ ਨੂੰ ਪੌਸ਼ਟਿਕ ਭੋਜਨ ਮਿਲੇ ਅਤੇ ਉਹ ਤੰਦਰੁਸਤ ਰਹਿੰਦਿਆਂ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਲਗਾ ਸਕੇ।
1
13
664
ਸਕੂਲਾਂ ਵਿੱਚ ਸੋਲਰ ਪੈਨਲ ਲਗਾ ਕੇ ਬਿਜਲੀ ਦੀ ਖਪਤ ਅਤੇ ਖਰਚਿਆਂ ਨੂੰ ਘਟਾਉਣ ਦੇ ਨਾਲ-ਨਾਲ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨ ਵੱਲ ਵੀ ਕਦਮ ਚੁੱਕੇ ਜਾ ਰਹੇ ਹਨ।
4
194
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਸਟਰੀਮ ਚੁਣਨ ਵਿੱਚ ਮਦਦ ਦਿੱਤੀ ਜਾ ਰਹੀ ਹੈ। ਸਹੀ ਸਮੇਂ ’ਤੇ ਮਿਲੀ ਸਹੀ ਸੇਧ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਮੰਜ਼ਿਲ ਵੱਲ ਵਿਸ਼ਵਾਸ ਨਾਲ ਅੱਗੇ ਵਧਣ ਵਿੱਚ ਸਹਾਇਕ ਬਣਦੀ ਹੈ।
4
204
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਰਾਹੀਂ ਸਿੱਖਿਆ ਨੂੰ ਆਧੁਨਿਕ ਰੂਪ ਦਿੱਤਾ ਗਿਆ ਹੈ। ਇੰਟਰਐਕਟਿਵ ਪੈਨਲਾਂ ਦੀ ਵਰਤੋਂ ਨਾਲ ਪੜ੍ਹਾਈ ਨੂੰ ਹੋਰ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਦੀ ਹੈ।
4
207
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਸਕੂਲ ਤੱਕ ਪਹੁੰਚ ਆਸਾਨ ਬਣਾਉਣਾ ਅਤੇ ਉਨ੍ਹਾਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣਾ ਹੈ।
4
185
ਸਕੂਲ ਪ੍ਰਬੰਧਨ ਨੂੰ ਹੋਰ ਸੁਚਾਰੂ ਅਤੇ ਪੇਸ਼ੇਵਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਇਸ ਪਹਿਲਕਦਮੀ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕਰਕੇ ਸਿੱਖਿਆ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ।
7
283
ਮਿਸ਼ਨ ਸਮਰੱਥ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸ ਤਹਿਤ ਮਾਪਿਆਂ ਨੂੰ ਬੱਚਿਆਂ ਦੀ ਹਾਜ਼ਰੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਤਾਂ ਜੋ ਸਕੂਲ ਅਤੇ ਮਾਪੇ ਮਿਲ ਕੇ ਬੱਚਿਆਂ ਦੀ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਉਨ੍ਹਾਂ ਦੀ ਨਿਰੰਤਰ ਸਿੱਖਣ ਪ੍ਰਕਿਰਿਆ ਨੂੰ ਮਜ਼ਬੂਤ ਕਰ ਸਕਣ।
6
277
ਸਿੱਖਿਆ ਕ੍ਰਾਂਤੀ ਤਹਿਤ ਪੜ੍ਹਨ, ਲਿਖਣ ਅਤੇ ਗਣਿਤ ਦੇ ਬੁਨਿਆਦੀ ਹੁਨਰ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਟੀਚਾ ਹੈ ਕਿ ਹਰ ਬੱਚੇ ਦੀ ਸਿੱਖਣ ਦੀ ਨੀਂਹ ਮਜ਼ਬੂਤ ਹੋਵੇ ਅਤੇ ਉਹ ਅੱਗੇ ਦੀ ਸਿੱਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਹੋਵੇ।
4
180
ਬਿਜ਼ਨਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕਾਰੋਬਾਰੀ ਮੌਕਿਆਂ ਦੀ ਪਛਾਣ, ਮਾਰਕੀਟ ਦੀ ਮੰਗ ਦਾ ਮੁਲਾਂਕਣ ਅਤੇ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਵਿਹਾਰਕ ਸਿਖਲਾਈ ਦਿੱਤੀ ਜਾਂਦੀ ਹੈ, ਤਾਂ ਜੋ ਉਹ ਭਵਿੱਖ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮਤਾ ਵੱਲ ਕਦਮ ਵਧਾ ਸਕਣ।
5
151
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਕੌਂਸਲਿੰਗ ਰਾਹੀਂ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਖ਼ੇਤਰ ਅਤੇ ਸਟਾਰਟਅੱਪ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਹੈ।
5
305
ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਨੂੰ ਉੱਤਮਤਾ ਦੇ ਕੇਂਦਰਾਂ ਵਜੋਂ ਵਿਕਸਿਤ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਆਧੁਨਿਕ ਸਿੱਖਿਆ ਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰਾਂ ਨੂੰ ਨਿਖਾਰਦਿਆਂ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ।
3
230
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਾਫ਼ ਪੀਣ ਵਾਲੇ ਪਾਣੀ ਅਤੇ WIFI ਵਰਗੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਲਈ ਸੁਰੱਖਿਅਤ, ਸੁਖਾਵਾਂ ਅਤੇ ਆਧੁਨਿਕ ਸਿੱਖਣ ਦਾ ਮਾਹੌਲ ਸਿਰਜਿਆ ਗਿਆ ਹੈ।
3
283
ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਂਦਿਆਂ ਨਵੇਂ ਡੈਸਕ ਅਤੇ ਸਾਫ਼ ਪੀਣ ਵਾਲੇ ਪਾਣੀ ਲਈ RO ਸਿਸਟਮ ਮੁਹੱਈਆ ਕਰਵਾਏ ਗਏ ਹਨ। ਸੁਖਾਵੇਂ ਅਤੇ ਸੁਚੱਜੇ ਸਿੱਖਿਆ ਵਾਤਾਵਰਨ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੁਚੀ ਵਧਾਉਣ ਅਤੇ ਸਿੱਖਣ ਦੇ ਤਜਰਬੇ ਨੂੰ ਬਿਹਤਰ ਬਣਾਉਣ ਵੱਲ ਕਦਮ ਚੁੱਕੇ ਜਾ ਰਹੇ ਹਨ।
1
3
218
ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਕਹਾਣੀਆਂ, ਜੀਵਨੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਵਿੱਚ ਮੋਬਾਈਲ ਦੀ ਵਰਤੋਂ ਘਟਾ ਕੇ ਕਿਤਾਬਾਂ ਪੜ੍ਹਨ ਦੀ ਰੁਚੀ ਵਿਕਸਿਤ ਕਰਨ ਅਤੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
1
6
171
